HindiBrethren

ਅੱਯੂਬ 25

1 ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,


2 “ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ, ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ।


3 ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?


4 ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ?


5 ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ।


6 ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?”