HindiBrethren

ਜ਼ਬੂਰ 100

1 ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ,


2 ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ।


3 ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।


4 ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।


5 ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।