HindiBrethren

ਜ਼ਬੂਰ 120

1 ਯਾਤਰਾ ਦਾ ਗੀਤ ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ।


2 ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!


3 ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?


4 ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!


5 ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!


6 ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।


7 ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!