HindiBrethren

ਜ਼ਬੂਰ 121

1 ਯਾਤਰਾ ਦਾ ਗੀਤ ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?


2 ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।


3 ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ,


4 ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!


5 ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।


6 ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।


7 ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ।


8 ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!