HindiBrethren

ਜ਼ਬੂਰ 130

1 ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,


2 ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!


3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?


4 ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।


5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।


6 ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।


7 ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,


8 ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।