HindiBrethren

ਜ਼ਬੂਰ 23

1 ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।


2 ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।


3 ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।


4 ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।


5 ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।


6 ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!