HindiBrethren

ਜ਼ਬੂਰ 67

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।


2 ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।


3 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!


4 ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।


5 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!


6 ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।


7 ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।