HindiBrethren

ਜ਼ਬੂਰ 8

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ।


2 ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ


3 ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,


4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?


5 ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!


6 ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ,


7 ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ,


8 ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।


9 ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ!