HindiBrethren

ਜ਼ਬੂਰ 82

1 ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ ਦਾ ਨਿਆਂ ਕਰਦਾ ਹੈ,


2 ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।


3 ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।


4 ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।


5 ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।


6 ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ।


7 ਪਰੰਤੂ ਤੁਸੀਂ ਇਨਸਾਨ ਵਾਂਗੂੰ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!


8 ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।